ਪੰਜਾਬ ਡੈਸਕ - ਪੰਜਾਬ ਵਿੱਚ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ ਸੂਬੇ ਦੇ ਸੇਵਾ ਕੇਂਦਰ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹਣਗੇ। ਨਵੇਂ ਸਮੇਂ 25 ਮਈ ਤੋਂ ਲਾਗੂ ਹੋਣਗੇ।
ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ (ਹੀਟ ਵੇਵ) ਅਤੇ ਪੰਜਾਬ ਸਰਕਾਰ ਵੱਲੋਂ ਦਫ਼ਤਰੀ ਸਮਿਆਂ ਵਿੱਚ ਕੀਤੇ ਬਦਲਾਅ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਪੱਲਵੀ ਵੱਲੋਂ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਗਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸੇਵਾ ਕੇਂਦਰਾਂ ਦੇ ਨਵੇਂ ਸਮੇਂ 25 ਮਈ 2026 ਤੋਂ ਲਾਗੂ ਹੋਣਗੇ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੀ, ਜਿਸ ਨੂੰ ਹੁਣ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਕਰ ਦਿੱਤਾ ਗਿਆ ਹੈ। ਇਹ ਨਵੇਂ ਸਮੇਂ ਅਗਲੇ ਹੁਕਮਾਂ ਤੱਕ ਜਾਂ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (PSeGS) ਵੱਲੋਂ ਹੋਰ ਨਿਰਦੇਸ਼ ਜਾਰੀ ਹੋਣ ਤੱਕ ਲਾਗੂ ਰਹਿਣਗੇ।
ਫ਼ਰੀਦਕੋਟ (ਚਾਵਲਾ) - ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਰਾਹੁਲ ਕੁਮਾਰ ਚਾਬਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਲਿਆਂਦੀ ਗਈ ਹੈ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ। ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) - ਗਰਮੀ ਦੇ ਮੌਸਮ ਨੂੰ ਵੇਖਦਿਆਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲ੍ਹੇ ਰਹਿਣਗੇ। ਇਹ ਜਾਣਕਾਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਸੇਵਾ ਕੇਂਦਰਾਂ ਦੇ ਸਮੇਂ ’ਚ ਤਬਦੀਲੀ ਲਿਆਂਦੀ ਗਈ ਹੈ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ। ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲੇ ਦੇ ਸੇਵਾ ਕੇਂਦਰਾਂ ’ਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
ਮਾਲੇਰਕੋਟਲਾ (ਅਖਿਲੇਸ਼, ਸਵਾਤੀ) - ਪੰਜਾਬ ਵਿੱਚ ਚੱਲ ਰਹੀਆਂ ਹੀਟ ਵੇਵਜ਼ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਨੇ ਤਬਦੀਲੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਜ਼ਿਲਾ ਆਈ.ਟੀ. ਮੈਨੇਜਰ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੀ, ਜਿਸ ਨੂੰ ਹੁਣ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਨਵਾਂ ਸਮਾਂ ਅੱਜ 25 ਮਈ ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਨੂੰ ਹਦਾਇਤ ਕੀਤੀ ਕਿ ਨਵੇਂ ਸਮੇਂ ਦੀ ਜਾਣਕਾਰੀ ਲੋਕਾਂ ਤੱਕ ਡਿਸਪਲੇ ਬੋਰਡਾਂ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ ਪਹੁੰਚਾਈ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਰੂਪਨਗਰ (ਵਿਜੇ ਸ਼ਰਮਾ) - ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਕੰਮ-ਕਾਜ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ| ਉਨ੍ਹਾਂ ਦੱਸਿਆ ਕਿ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੀ ਜਿਸ ਨੂੰ ਹੁਣ ਸੋਧ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਕਰ ਦਿੱਤਾ ਗਿਆ ਹੈ | ਇਹ ਨਵੇਂ ਸਮੇਂ 25 ਮਈ =ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ| ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਸੇਵਾ ਕੇਂਦਰ ਨਵੇਂ ਸਮਾਂ-ਸੂਚੀ ਦੀ ਸਖ਼ਤੀ ਨਾਲ ਪਾਲਣਾ ਕਰਨ| ਇਸ ਦੇ ਨਾਲ ਹੀ ਆਮ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਡਿਸਪਲੇਅ ਬੋਰਡਾਂ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ ਨਵੇਂ ਸਮੇਂ ਬਾਰੇ ਜਾਣਕਾਰੀ ਸਾਂਝੀ ਕਰਨ|
Credit : www.jagbani.com